TSK

TSK · ਉਤ 13:2

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।

ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।

ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।

ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।

ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।

¶ ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।

ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।