¶ ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ।
TSK
TSK · ਉਤ 13:8
مراجع Treasury of Scripture Knowledge في ਪੰਜਾਬੀ IRV.
ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ।
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।
ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।
¶ ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
¶ ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।