ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
TSK
TSK · ਉਤ 14:13
مراجع Treasury of Scripture Knowledge في ਪੰਜਾਬੀ IRV.
ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ।
ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।
ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
¶ ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
¶ ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।
ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”
ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।