ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
TSK
TSK · ਉਤ 15:13
مراجع Treasury of Scripture Knowledge في ਪੰਜਾਬੀ IRV.
ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
¶ ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।
ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।