TSK

TSK · ਉਤ 2:7

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।

ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।

ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।

ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,

ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ।

ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।

ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।

ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।

ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।

¶ ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।

ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

¶ ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।

ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?