TSK

TSK · ਉਤ 2:8

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।

ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।

ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।

ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।

ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।

¶ ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।