TSK

TSK · ਉਤ 21:10

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।

ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।

ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।

ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।

‹ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।›

‹ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।›

ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।

ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।