ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
TSK
TSK · ਉਤ 21:16
مراجع Treasury of Scripture Knowledge في ਪੰਜਾਬੀ IRV.
ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।