TSK

TSK · ਉਤ 21:5

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ।

ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?

ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।

ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।