TSK

TSK · ਉਤ 23:2

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।

ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।

¶ ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।

ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।

ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।

ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।

ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।

¶ ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।

ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।

ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ।

ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।

ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ

ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!

ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।