TSK

TSK · ਉਤ 29:2

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।

ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।

ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।

ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।

ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।