ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
TSK
TSK · ਉਤ 3:13
مراجع Treasury of Scripture Knowledge في ਪੰਜਾਬੀ IRV.
ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।
ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?
ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।