ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
TSK
TSK · ਉਤ 3:4
مراجع Treasury of Scripture Knowledge في ਪੰਜਾਬੀ IRV.
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ।
‹ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।›
ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।