TSK

TSK · ਉਤ 31:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ

ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।

¶ ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।

¶ ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਸ਼ਹਿਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ

ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।

ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ।

ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।

¶ ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।