ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ।
TSK
TSK · ਉਤ 35:2
مراجع Treasury of Scripture Knowledge في ਪੰਜਾਬੀ IRV.
ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।
¶ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।
ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।
ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।
¶ ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।
ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।
ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
¶ ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?
ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!
ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!
ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
¶ ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।