TSK

TSK · ਉਤ 39:4

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।

ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;

ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।

ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ

ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।

ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ

ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।

ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।

ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।