ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।
TSK
TSK · ਉਤ 39:7
مراجع Treasury of Scripture Knowledge في ਪੰਜਾਬੀ IRV.
“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ।
ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ!
ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ।
ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!