ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।
TSK
TSK · ਉਤ 49:22
مراجع Treasury of Scripture Knowledge في ਪੰਜਾਬੀ IRV.
¶ ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।
ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
¶ ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।