ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।
TSK
TSK · ਉਤ 49:27
مراجع Treasury of Scripture Knowledge في ਪੰਜਾਬੀ IRV.
ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।
ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸੇ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਮਾਰ ਕੇ ਮਿੱਟੀ ਵਿੱਚ ਰਲਾ ਦਿੱਤਾ।
ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।
¶ ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।
ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।
¶ ‹ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।›
ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।