TSK

TSK · ਉਤ 6:2

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।

ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।

¶ ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?

ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”

ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,

ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ

¶ ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।

ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।

“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?

ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।

ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ

ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।

¶ ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?

ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!