TSK

TSK · ਉਤ 7:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।

ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।

ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।

ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।

ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ!

¶ ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।

‹ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।›

ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।

ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।