TSK

TSK · ਉਤ 8:21

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ।

ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।

ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ।

ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।

ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”

ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ

“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?

ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।

ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?

ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!

ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।

ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।

‹ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।›

ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।

ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

¶ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।

¶ ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।