TSK

TSK · ਇਬਰਾਨੀ 1:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।

ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।

‹ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,› ‹ਤੂੰ ਮੇਰੇ ਸੱਜੇ ਪਾਸੇ ਬੈਠ,› ‹ਜਦ ਤੱਕ ਮੈਂ ਤੇਰੇ ਵੈਰੀਆਂ ਨੂੰ› ‹ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।›

‹ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!›

ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।

ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।