ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,
TSK
TSK · ਇਬਰਾਨੀ 13:21
مراجع Treasury of Scripture Knowledge في ਪੰਜਾਬੀ IRV.
‹ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,› ‹ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।›
‹ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।›
‹ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।›
‹ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।›
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।
ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,