TSK

TSK · ਇਬਰਾਨੀ 13:22

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।

¶ ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।

¶ ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।

¶ ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।

¶ ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।

ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।

¶ ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।

ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ।