ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
TSK
TSK · ਇਬਰਾਨੀ 13:5
مراجع Treasury of Scripture Knowledge في ਪੰਜਾਬੀ IRV.
ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।
ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
‹ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?›
‹ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।›
‹ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।›
‹ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।›
ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ।
ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।