¶ ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ।
TSK
TSK · ਇਬਰਾਨੀ 13:9
مراجع Treasury of Scripture Knowledge في ਪੰਜਾਬੀ IRV.
‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।›
ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
¶ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।
ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
¶ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
¶ ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।
¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।