TSK

TSK · ਹੋਸ਼ੇ 13:2

مراجع Treasury of Scripture Knowledge في ਪੰਜਾਬੀ IRV.

العودة إلى المقطع

ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।

ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।

ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ

ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।

ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।

ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।

¶ ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!

¶ ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!

ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।

ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!

ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।

ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।

¶ ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?

ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।