TSK

TSK · ਹੋਸ਼ੇ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।

ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।

ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।

ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।

¶ ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ

ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।

ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ।

ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।

ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!