TSK

TSK · ਯਸਾ 1:21

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।

ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।

ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।

ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।

¶ ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!

¶ ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।

¶ ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।

¶ ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!

¶ ‹ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।›

ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।

ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।