“ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
TSK
TSK · ਯਸਾ 13:19
مراجع Treasury of Scripture Knowledge في ਪੰਜਾਬੀ IRV.
ਬਿਵਸਥਾ 29:23
TSK
ਯਸਾ 14:12
TSK
¶ ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
ਯਿਰਮਿਯਾਹ 50:40
TSK
ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।
ਦਾਨੀਏਲ 2:37
TSK
ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।
ਆਮੋਸ 4:11
TSK
“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।