¶ ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
TSK
TSK · ਯਸਾ 13:6
مراجع Treasury of Scripture Knowledge في ਪੰਜਾਬੀ IRV.
ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ।
¶ ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।
ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।
ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।
ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ।
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੁਰਲਾ, ਅਫ਼ਸੋਸ ਉਸ ਦਿਨ ਤੇ!
ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!
¶ ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
¶ ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
¶ ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।
ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ!
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!