TSK

TSK · ਯਸਾ 13:9

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।

ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।

¶ ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।

ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।

¶ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।

ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ!

¶ ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!

ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!

¶ ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।

ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!