ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
TSK
TSK · ਯਸਾ 19:13
مراجع Treasury of Scripture Knowledge في ਪੰਜਾਬੀ IRV.
¶ ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?
¶ ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ
ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।
ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁੱਖ ਹੋਵੇਗਾ, ਨੋ ਚੀਰਿਆ ਜਾਵੇਗਾ ਅਤੇ ਨੋਫ਼ ਦਿਨੋ ਦਿਨ ਦੁੱਖੀ ਹੋਵੇਗਾ।
ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁੱਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।
ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ