TSK

TSK · ਯਸਾ 21:17

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

¶ ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,

ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।

ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›