TSK

TSK · ਯਸਾ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”

ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।

ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,

ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!

ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।

ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।