TSK

TSK · ਯਸਾ 21:9

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।

ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ

ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!

ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ!

ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ।

ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ।

ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।