ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
TSK
TSK · ਯਸਾ 23:13
مراجع Treasury of Scripture Knowledge في ਪੰਜਾਬੀ IRV.
ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
¶ ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।
ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਾਮੀ,
ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।
ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?
ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।