TSK

TSK · ਯਸਾ 24:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,

ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।

¶ ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ।

ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।

ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!