ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ।
TSK
TSK · ਯਸਾ 28:21
مراجع Treasury of Scripture Knowledge في ਪੰਜਾਬੀ IRV.
ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।
ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”
¶ ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।
ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”
¶ ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
¶ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ