TSK

TSK · ਯਸਾ 30:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।

ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।

ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।

ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।

¶ ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।

¶ ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।

¶ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।

ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।