TSK

TSK · ਯਸਾ 37:21

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।

¶ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।

ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,

¶ ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।