TSK

TSK · ਯਸਾ 39:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।

ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।

ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ।

ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ

¶ ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ

ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -

ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।