TSK

TSK · ਯਸਾ 4:2

مراجع Treasury of Scripture Knowledge في ਪੰਜਾਬੀ IRV.

العودة إلى المقطع

ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।

ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।

¶ ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।

ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।

ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।

ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ,! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।

ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।

ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ

ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!

¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।

¶ ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।

ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।

‹ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।›

ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।

¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।