TSK

TSK · ਯਸਾ 40:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!

ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।

ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।

¶ ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!

ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?

ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।