ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।
TSK
TSK · ਯਸਾ 42:21
مراجع Treasury of Scripture Knowledge في ਪੰਜਾਬੀ IRV.
ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
¶ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
¶ ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ‹ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ।› ਤਦ ਉਸ ਨੇ ਅਜਿਹਾ ਹੋਣ ਦਿੱਤਾ।
¶ ‹ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।›
‹ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”›
‹ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।›
ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।
ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।