ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
TSK
TSK · ਯਸਾ 45:13
مراجع Treasury of Scripture Knowledge في ਪੰਜਾਬੀ IRV.
ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
¶ ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।
ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।
ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।
ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!
ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।