TSK

TSK · ਯਸਾ 48:13

مراجع Treasury of Scripture Knowledge في ਪੰਜਾਬੀ IRV.

العودة إلى المقطع

ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?

ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!

ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,

¶ ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

¶ ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,