ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।
TSK
TSK · ਯਸਾ 55:13
مراجع Treasury of Scripture Knowledge في ਪੰਜਾਬੀ IRV.
ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।
ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।
¶ ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ l
ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ