ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
TSK
TSK · ਯਸਾ 59:21
مراجع Treasury of Scripture Knowledge في ਪੰਜਾਬੀ IRV.
¶ ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
¶ ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
¶ ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
ਯਿਸੂ ਨੇ ਉੱਤਰ ਦਿੱਤਾ ‹“ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।›
‹ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”›
ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।